by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਆਫ਼ਤ ਪ੍ਰਬੰਧਨ ਬ੍ਰਹਮ ਸ਼ੰਕਰ ਜਿੰਪਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਮਾਨ ਦੇ ਆਦੇਸ਼ 'ਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭਾਰੀ ਬਰਸਾਤ ਤੇ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ 33.50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਰਾਹਤ ਫ਼ੰਡ 'ਚੋ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਮਕਾਨਾਂ ਤੇ ਜਾਨਵਰਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡਾ ਵਜੋਂ ਇਹ ਰਾਸ਼ੀ ਜਾਰੀ ਕੀਤੀ ਹੈ। ਮੰਤਰੀ ਨੇ ਕਿਹਾ ਕਿ CM ਮਾਨ ਪਹਿਲਾਂ ਹੀ ਬੋਲ ਚੁੱਕੇ ਹਨ ਕਿ ਇਸ ਮੁਸ਼ਕਿਲ ਘੜੀ 'ਚ ਪੰਜਾਬ ਸਰਕਾਰ ਪ੍ਰਭਾਵਿਤ ਲੋਕਾਂ ਦੀ ਮਦਦ ਕਰੇਗੀ। CM ਵਲੋਂ ਇਹ ਰਾਸ਼ੀ ਸਾਰੇ ਡਿਪਟੀ ਕਮਿਸ਼ਨਰਾਂ ਦੇ ਖਾਤਿਆਂ 'ਚ ਪਾ ਦਿੱਤੀ ਗਈ ਹੈ । ਮੰਤਰੀ ਜਿੰਪਾ ਨੇ ਅਪੀਲ ਕਰਦੇ ਕਿਹਾ ਕਿ ਲੋਕ ਬਿਨਾਂ ਕੰਮ ਤੋਂ ਘਰੋਂ ਨਾ ਨਿਕਲਣ ਤੇ ਪੰਜਾਬ ਸਰਕਾਰ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਮੇਸ਼ਾ ਅੱਗੇ ਰਹੇਗੀ ।