ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਕਤਲ ਦੀ ਕਥਿਤ ਤੌਰ 'ਤੇ ਜ਼ਿੰਮੇਵਾਰੀ ਲੈਣ ਤੋਂ ਬਾਅਦ ਪੁਲਿਸ ਨੇ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਅਪਰਾਧਿਕ ਮਾਮਲਿਆਂ ਦੇ ਡੋਜ਼ੀਅਰ ਅਨੁਸਾਰ ਬਿਸ਼ਨੋਈ ਤੇ ਪਿਛਲੇ 12 ਸਾਲਾਂ 'ਚ 36 ਮਾਮਲਿਆਂ 'ਚ ਸ਼ਾਮਲ ਹੈ, ਉਥੇ ਹੀ ਬਰਾੜ ਨੂੰ ਪਿਛਲੇ 18 ਮਹੀਨਿਆਂ 'ਚ ਅੱਠ ਮਾਮਲਿਆਂ 'ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਬਿਸ਼ਨੋਈ ਨੇ ਅਪ੍ਰੈਲ 2010 'ਚ ਅਪਰਾਧ ਜਗਤ 'ਚ ਪ੍ਰਵੇਸ਼ ਕੀਤਾ ਸੀ।
ਉਸ ਵਿਰੁੱਧ ਪੰਜਾਬ, ਚੰਡੀਗੜ੍ਹ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ 36 ਅਪਰਾਧਿਕ ਮਾਮਲਿਆਂ ਵਿੱਚੋਂ 21 ਅਦਾਲਤਾਂ ਅਧੀਨ ਹਨ, ਜਦੋਂ ਕਿ ਉਹ ਨੌਂ ਵਿੱਚੋਂ ਬਰੀ ਹੋ ਚੁੱਕਾ ਹੈ ਅਤੇ ਛੇ ਕੇਸਾਂ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਪੰਜਾਬ ਚ ਬਿਸ਼ਨੋਈ ਵਿਰੁੱਧ 17 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਉਸ ਦੇ ਗ੍ਰਹਿ ਜ਼ਿਲ੍ਹੇ ਫਾਜ਼ਿਲਕਾ ਵਿੱਚ ਛੇ, ਮੁਹਾਲੀ ਵਿੱਚ ਸੱਤ, ਫਰੀਦਕੋਟ ਵਿੱਚ ਦੋ ਅਤੇ ਅੰਮ੍ਰਿਤਸਰ ਤੇ ਮੁਕਤਸਰ ਵਿੱਚ ਇੱਕ-ਇੱਕ ਕੇਸ ਸ਼ਾਮਲ ਹਨ। ਚੰਡੀਗੜ੍ਹ ਚ ਸੱਤ, ਰਾਜਸਥਾਨ ਵਿੱਚ ਛੇ, ਦਿੱਲੀ ਵਿੱਚ ਚਾਰ ਅਤੇ ਹਰਿਆਣਾ ਵਿੱਚ ਦੋ ਕੇਸਾਂ ਦਾ ਸਾਹਮਣਾ ਕੀਤਾ ਹੈ। ਉਹ ਕਤਲ, ਕੰਟਰੈਕਟ ਕਿਲਿੰਗ, ਡਕੈਤੀ, ਫਿਰੌਤੀ ਅਤੇ ਖੋਹ ਦੇ ਮਾਮਲਿਆਂ ਵਿੱਚ ਸ਼ਾਮਲ ਹੈ।