ਦਿੱਲੀ (ਦੇਵ ਇੰਦਰਜੀਤ) : ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 8,347 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 197 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 4,971 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4,67,539 ਹੋ ਗਈ ਹੈ।ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 11,111 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 342 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।ਰਾਹਤ ਦੀ ਗੱਲ ਹੈ ਕਿ 3,76,465 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 79,963 ਐਕਟਿਵ ਮਾਮਲੇ ਹਨ।
ਇੱਕ ਦਿਨ ਭਾਰਤ 'ਚ ਦਰਜ ਹੋਏ ਕੋਰੋਨਾ 3,62,727 ਨਵੇਂ ਕੇਸਾਂਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 3,62,727 ਨਵੇਂ ਕੇਸਾਂ ਦੇ ਆਉਣ ਤੋਂ ਬਾਅਦ ਕੁੱਲ ਪੌਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 2,37,03,665 ਹੋਈ। 4,120 ਨਵੀਂਆਂ ਮੌਤਾਂ ਤੋਂ ਬਾਅਦ, ਮੌਤਾਂ ਦੀ ਕੁੱਲ ਗਿਣਤੀ 2,58,317 ਹੋ ਗਿਆ ਹੈ। ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 37,10,525 ਹੈ ਅਤੇ ਸਿਹਤਯਾਬ ਮਰੀਜ਼ਾਂ ਦੀ ਕੁੱਲ ਗਿਣਤੀ 1,97,34,823 ਹੈ।