by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਮੂਨਕ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਕਾਰ ਨੇ ਚਾਰ ਬੱਚਿਆਂ ਨੂੰ ਕੁਚਲ ਦਿੱਤਾ। ਹਾਦਸੇ 'ਚ 2 ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ 2 ਬੱਚੇ ਗੰਭੀਰ ਜ਼ਖਮੀ ਹੋ ਗਏ। ਮੌਕੇ ਤੇ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਕਲਪਨਾ ਚਾਵਲਾ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 8 ਬੱਚੇ ਸੜਕ ਕਿਨਾਰੇ ਖੇਡ ਰਹੇ ਸਨ। ਉਸੇ ਸਮੇਂ ਇਕ ਤੇਜ਼ ਰਫਤਾਰ ਕਾਰ ਨੇ ਖੇਡ ਰਹੇ ਚਾਰ ਬੱਚਿਆਂ ਨੂੰ ਟੱਕਰ ਮਾਰ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।