by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ। ਜਦਕਿ 17 ਲੋਕ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸੰਗਰੂਰ ਪਟਿਆਲਾ ਕੌਮੀ ਮਾਰਗ ਕੋਲ PRTC ਦੀ ਬੱਸ ਤੇ ਪਿਕਅੱਪ ਵਿਚਾਲੇ ਟੱਕਰ ਹੋ ਗਈ। ਦੱਸਿਆ ਜਾ ਰਿਹਾ ਪਿਕਅੱਪ ਗੱਡੀ 'ਚ ਸਵਾਰ 21 ਵਿਅਕਤੀ ਗੰਭੀਰ ਜਖ਼ਮੀ ਹੋ ਗਏ। ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ,ਜਦਕਿ 17 ਲੋਕ ਜਖ਼ਮੀ ਹੋ ਗਏ । ਗੱਡੀ 'ਚ ਸਵਾਰ ਉਕਤ ਵਿਅਕਤੀ ਪਟਿਆਲਾ ਦੇ ਸ਼੍ਰੀ ਕਾਲੀ ਦੇਵੀ ਮੰਦਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ । ਜਦੋ PRTC ਦੀ ਬੱਸ ਸਵਾਰੀਆਂ ਨੂੰ ਚੁੱਕਣ ਲਈ ਬੱਸ ਅੱਡੇ ਰੁਕੀ ਤਾਂ ਤੇਜ਼ ਰਫ਼ਤਾਰ ਪਿਕਅੱਪ ਵਾਹਨ ਨੇ ਬੱਸ ਨੂੰ ਟੱਕਰ ਮਾਰ ਦਿੱਤੀ।