by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਫੁੱਟਪਾਥ 'ਤੇ ਸੌ ਰਹੇ 6 ਲੋਕਾਂ ਨੂੰ ਤੇਜ਼ ਰਫਤਾਰ ਟਰੱਕ ਨੇ ਕੁਚਲ ਦਿੱਤਾ। ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਸਵੇਰੇ ਵਾਪਰਿਆ ਸੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਨੂੰ ਇਸ ਘਟਨਾ ਦੀ ਸੂਚਨਾ ਮਿਲੀ ਸੀ ਕਿ ਇਕ ਟਰੱਕ ਨੇ 4 ਫੁੱਟਪਾਥ ਤੇ ਸੌ ਰਹੇ ਲੋਕਾਂ ਨੂੰ ਕੁਚਲ ਦਿੱਤਾ ਹੈ। ਫਿਲਹਾਲ ਟਰੱਕ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ । ਅਧਿਕਾਰੀ ਨੇ ਕਿਹਾ ਕਿ 6 ਚੋ 4 ਲੋਕਾਂ ਦੀ ਮੌਤ ਹੋ ਗਈ ਜਦਕਿ ਬਾਕੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਪੁਲਿਸ ਨੇ ਕਿਹਾ ਕਿ 4 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ ।ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।