by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੱਖਣੀ ਪੇਰੂ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 40 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਮਿਸਕੀ ਨਾਮਕ ਇੱਕ ਖੇਤਰ 'ਚ 40 ਲਾਸ਼ਾ ਬਰਾਮਦ ਕੀਤੀਆਂ ਗਈਆਂ ਹਨ। ਇਨ੍ਹਾਂ 'ਚੋ 5 ਲੋਕ ਇੱਕ ਵੈਨ 'ਚ ਸਵਾਰ ਸਨ ,ਜੋ ਕਿ ਜ਼ਮੀਨ ਖਿਸਕਣ ਨਾਲ ਨਦੀ 'ਚ ਡਿੱਗ ਗਏ। ਮੌਸਮ ਵਿਭਾਗ ਨੇ ਬਾਰਿਸ਼ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਹੈ।
ਅਧਿਕਾਰੀਆਂ ਨੇ ਮਲਬੇ ਨਾਲ ਬੰਦ ਮੁੱਖ ਸੜਕ ਦੇ 3 ਕਿਲੋਮੀਟਰ ਦੇ ਖੇਤਰ ਨੂੰ ਸਾਫ ਕਰਨ ਲਈ ਸਹਾਇਤਾ ਦੀ ਅਪੀਲ ਕੀਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਜ਼ਮੀਨ ਖਿਸਕਣ ਤੋਂ ਬਾਅਦ 700 ਤੋਂ ਵੱਧ ਘਰ ਤਬਾਹ ਹੋ ਗਏ , ਇਸ ਦੇ ਨਾਲ ਹੀ ਕਈ ਲੋਕ ਘਰਾਂ ਤੋਂ ਬੇਘਰ ਹੋ ਗਏ ਹਨ। ਜਿਸ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਰਹੀਆਂ ਹੈ।