by vikramsehajpal
ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 433 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 19 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 33 ਹਜ਼ਾਰ ਤੋਂ ਪਾਰ ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,33,158 ਹੋ ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4187 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,33,158 ਮਰੀਜ਼ਾਂ ਵਿੱਚੋਂ 1,24,870 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4101 ਐਕਟਿਵ ਮਾਮਲੇ ਹਨ।