ਮੈਕਸੀਕੋ ਤੋਂ ਅਮਰੀਕਾ ‘ਚ ਦਾਖਲ ਹੋਣ ਦੀ ਕੋਸ਼ਿਸ਼ ‘ਚ 46 ਲੋਕਾਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਟੈਕਸਾਸ ਸੂਬੇ ਦੇ ਸੈਨ ਐਂਟੋਨੀਓ ਸ਼ਹਿਰ 'ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਟਰੈਕਟਰ-ਟ੍ਰੇਲਰ 'ਚ 46 ਪ੍ਰਵਾਸੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਸੈਨ ਐਂਟੋਨੀਓ ਦੇ ਦੱਖਣ-ਪੱਛਮ 'ਚ ਲਾਸ਼ਾਂ ਨਾਲ ਭਰਿਆ ਇੱਕ ਟਰੈਕਟਰ-ਟ੍ਰੇਲਰ ਮਿਲਿਆ ਅਤੇ 16 ਹੋਰਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਮੈਕਸੀਕੋ ਤੋਂ ਅਮਰੀਕੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਹਜ਼ਾਰਾਂ ਲੋਕਾਂ ਦੇ ਮਾਰੇ ਜਾਣ ਦੀ ਘਟਨਾ ਵਿੱਚ ਪਿਛਲੇ ਕੁਝ ਦਹਾਕਿਆਂ ਵਿੱਚ ਇਹ ਸਭ ਤੋਂ ਭਿਆਨਕ ਹਾਦਸਾ ਹੋ ਸਕਦਾ ਹੈ। 2017 ਵਿੱਚ, ਸੈਨ ਐਂਟੋਨੀਓ ਵਿੱਚ ਇੱਕ ਵਾਲਮਾਰਟ ਵਿੱਚ ਖੜ੍ਹੇ ਇੱਕ ਟਰੱਕ ਦੇ ਅੰਦਰ ਫਸਣ ਤੋਂ ਬਾਅਦ 10 ਪ੍ਰਵਾਸੀਆਂ ਦੀ ਮੌਤ ਹੋ ਗਈ ਸੀ।