ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਬੀਤੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ 473 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 17 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਅੱਜ ਦੇ ਵਾਧੇ ਨਾਲ 1 ਲੱਖ 28 ਹਜ਼ਾਰ ਤੋਂ ਪਾਰ ਹੋ ਗਈ। ਦੱਸ ਦਈਏ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,28,103 ਹੋ ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4029 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 17 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜੋ ਕੁੱਲ 17 ਮੌਤਾਂ ਦੀ ਗਿਣਤੀ ਆਈ ਹੈ, ਉਨ੍ਹਾਂ ਵਿੱਚ ਅੰਮ੍ਰਿਤਸਰ-3, ਬਠਿੰਡਾ-1, ਫ਼ਿਰੋਜ਼ਪੁਰ, ਗੁਰਦਾਸਪੁਰ-2, ਲੁਧਿਆਣਾ-1, ਐੱਸ.ਐੱਸ.ਨਗਰ-2, ਐੱਸ.ਬੀ.ਐੱਸ ਨਗਰ-3, ਪਠਾਨਕੋਟ-2, ਪਟਿਆਲਾ-2 ਵਿੱਚ ਹੋਈਆਂ ਹਨ।
ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,28,103 ਮਰੀਜ਼ਾਂ ਵਿੱਚੋਂ 1,18,767 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5307 ਐਕਟਿਵ ਮਾਮਲੇ ਹਨ।