by vikramsehajpal
ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 480 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 21 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 59 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ
ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,59,579 ਹੋ ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5,057 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਰਾਹਤ ਦੀ ਗੱਲ ਹੈ ਕਿ 1,47,431 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7091 ਐਕਟਿਵ ਮਾਮਲੇ ਹਨ।