ਨਿਊਜ਼ ਡੈਸਕ : ਅੰਮ੍ਰਿਤਸਰ ਦੇ BSF ਸੈਕਟਰ ਖਾਸਾ ਅਟਾਰੀ ਰੋਡ ਵਿਖੇ ਡਿਊਟੀ 'ਤੇ ਤਾਇਨਾਤ ਇਕ ਜਵਾਨ ਵੱਲੋਂ ਡਿਊਟੀ ਵੱਧ ਲਾਏ ਜਾਣ 'ਤੇ ਅੰਨ੍ਹੇਵਾਹ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਫਾਇਰਿੰਗ ਦੌਰਾਨ ਡਿਊਟੀ 'ਤੇ ਤਾਇਨਾਤ ਜਵਾਨਾਂ ਨੂੰ ਮੌਕੇ ਤੇ ਮਾਰ ਦਿੱਤਾ ਤੇ 8 BSF ਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ। ਸੂਤਰਾਂ ਅਨੁਸਾਰ ੲਏਇ ਦੇ ਅੰਮ੍ਰਿਤਸਰ ਮੁੱਖ ਦਫ਼ਤਰ ਖਾਸਾ ਅਟਾਰੀ ਰੋਡ ਤੇ ਸਥਿਤ ਬੀਐੱਸਐੱਫ ਦੀ ਬਟਾਲੀਅਨ 144 ਵਿਖੇ ਹੈੱਡ ਕਾਂਸਟੇਬਲ ਦੀ ਡਿਊਟੀ ਨਿਭਾ ਰਹੇ ਜਵਾਨ ਸਤੁੱਪਾ ਮਹਾਰਾਸ਼ਟਰ ਜੋ ਕਿ ਇੱਥੇ ਡਿਊਟੀ 'ਤੇ ਤਾਇਨਾਤ ਸੀ, ਨੇ ਆਪਣੀ ਡਿਊਟੀ ਦੌਰਾਨ ਰਾਈਫਲ 'ਚੋਂ ਲਗਾਤਾਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਡਿਊਟੀ 'ਤੇ ਤਾਇਨਾਤ ਜਵਾਨਾਂ ਨੂੰ ਗੋਲੀਆਂ ਲੱਗੀਆਂ ਜਿਸ ਦੇ ਸਿੱਟੇ ਵਜੋਂ ਦੋ ਜਵਾਨ ਮੌਕੇ 'ਤੇ ਮਾਰੇ ਗਏ ਤੇ 8 ਜਵਾਨ ਗੰਭੀਰ ਰੂਪ ਵਿੱਚ ਗੋਲੀਆਂ ਵੱਜਣ ਕਾਰਨ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਵੱਧ ਡਿਊਟੀ ਲਾਏ ਜਾਣ ਤੋਂ ਸਤਾਏ ਜ਼ੁਬਾਨ ਸੁਤਪਾ ਨੇ ਇਹ ਫੈਸਲਾ ਅੱਕ ਕੇ ਲਿਆ ਤੇ ਆਪਣੀ ਡਿਊਟੀ ਰਾਈਫਲ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਗੋਲੀਆਂ ਚਲਾਉਣ ਵਾਲਾ ਜਵਾਨ ਲਗਾਤਾਰ ਆਪਣੇ ਖਾਸਾ ਕੈਂਪ 'ਚ ਫਾਇਰਿੰਗ ਕਰਦਾ ਹੋਇਆ ਲੰਮਾ ਸਮਾਂ ਭੱਜਦਾ ਰਿਹਾ ਜਿੱਥੇ ਉਸ ਨੂੰ ਇਕ BSF ਦੇ ਅਫ਼ਸਰ ਦੀ ਗੱਡੀ ਮਿਲੀ ਤੇ ਉਸਨੇ ਅਫ਼ਸਰ ਦੀ ਗੱਡੀ 'ਤੇ ਵੀ ਅੰਨ੍ਹੇਵਾਹ ਗੋਲੀਆਂ ਚਲਾਈਆਂ ਜਿਸ ਨਾਲ ਅਫ਼ਸਰ ਦੀ ਜਾਨ ਵਾਲ ਵਾਲ ਬਚ ਗਈ।