by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ’ਚ ਲੁੱਟਖੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਵਿਕਾਸਪੁਰੀ ਇਲਾਕੇ ’ਚ ਪਤੀ-ਪਤਨੀ ਕੈਸ਼ ਲੈ ਕੇ ਬੈਂਕ ’ਚ ਜਾ ਰਹੇ ਸਨ ਕਿ ਲੁਟੇਰਿਆਂ ਨੇ ਪਤੀ-ਪਤਨੀ ਨੂੰ ਨਿਸ਼ਾਨਾ ਬਣਾ ਲਿਆ। ਜਾਣਕਾਰੀ ਅਨੁਸਾਰ ਲੁਟੇਰਿਆਂ ਵੱਲੋਂ 5 ਲੱਖ ਦੀ ਨਕਦੀ ਲੁੱਟੀ ਗਈ ਹੈ। ਉਨ੍ਹਾਂ ਦੇ ਪਿੱਛੇ ਇਕ ਮੋਟਰਸਾਈਕਲ ’ਤੇ 2 ਲੁਟੇਰੇ ਆਏ ਅਤੇ ਉਨ੍ਹਾਂ ਦਾ ਬੈਗ ਲੈ ਕੇ ਫਰਾਰ ਹੋ ਗਏ।
ਲੁੱਟਖੋਹ ਦੀ ਵਾਰਦਾਤ ਦੌਰਾਨ ਦੋਵੇਂ ਪਤੀ-ਪਤਨੀ ਵਿਰੋਧ ਕਰਦੇ ਹੋਏ ਮੋਟਰਸਾਈਕਲ ਤੋਂ ਹੇਠਾਂ ਡਿੱਗਣ ਕਾਰਨ ਜ਼ਖ਼ਮੀ ਹੋ ਗਏ। ਇਸ ਦੌਰਾਨ ਉਨ੍ਹਾਂ ਵੱਲੋਂ ਲੁਟੇਰਿਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਹੱਥ ਨਹੀਂ ਆ ਸਕੇ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।