by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੀਨ ਦੇ ਜਿਆਂਗਸੂ ਸੂਬੇ ਦੇ ਸ਼ੂਜੋਉ ਸ਼ਹਿਰ 'ਚ ਇਕ ਉਸਾਰੀ ਵਾਲੀ ਥਾਂ 'ਤੇ ਅੱਗ ਲੱਗਣ ਨਾਲ 5 ਲੋਕਾਂ ਦੀ ਮੌਤ ਹੋ ਗਈ ਜਦਕਿ ਹਾਦਸੇ ਦੌਰਾਨ ਕਈ ਲੋਕ ਜਖ਼ਮੀ ਹੋ ਗਏ ਹਨ। ਸਥਾਨਕ ਅਧਿਕਾਰੀਆਂ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ । ਦੱਸਿਆ ਜਾ ਰਿਹਾ ਬਚਾਅ ਕਰਮਚਾਰੀਆਂ ਵਲੋਂ ਅੱਗ 'ਚ ਫਸੇ ਸਾਰੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ । ਜਖ਼ਮੀਆਂ ਨੂੰ ਨਿੱਜੀ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ। ਫਿਲਹਾਲ ਪੁਲਿਸ ਵਲੋਂ ਹਾਦਸੇ ਦੀ ਜਾਂਚ ਕਰਨ ਲਈ ਟੀਮ ਦਾ ਗਠਨ ਕੀਤਾ ਗਿਆ ਹੈ ।