by vikramsehajpal
ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 562 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 21 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 37 ਹਜ਼ਾਰ ਤੋਂ ਪਾਰ ਹੋ ਗਈ ਹੈ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,37,999 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4338 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 14 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,37,999 ਮਰੀਜ਼ਾਂ ਵਿੱਚੋਂ 1,28,727 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4934 ਐਕਟਿਵ ਮਾਮਲੇ ਹਨ।