by vikramsehajpal
ਲੁਧਿਆਣਾ (ਦੇਵ ਇੰਦਰਜੀਤ) : ਵੱਖ-ਵੱਖ ਹਸਪਤਾਲਾਂ ਵਿਚ ਬਲੈਕ ਫੰਗਸ ਦੇ 6 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਵਿਚ 3 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂ ਕਿ 3 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ।ਲੁਧਿਆਣਾ ’ਚ ਬਲੈਕ ਫੰਗਸ ਨਾਲ ਇਕ ਮਰੀਜ਼ ਦੀ ਮੌਤ ਹੋ ਗਈ, ਜਦੋਂ ਕਿ 6 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹਾ ਐਪੀਡੈਮਿਓਲਾਜਿਸਟ ਡਾ. ਰਮੇਸ਼ ਭਗਤ ਨੇ ਦੱਸਿਆ ਕਿ ਫਲੈਗ ਫੰਗਸ ਨਾਲ ਮਰੀ 65 ਸਾਲਾ ਜਨਾਨੀ ਕੈਲਾਸ਼ ਨਗਰ ਦੀ ਰਹਿਣ ਵਾਲੀ ਸੀ ਅਤੇ ਦੀਪ ਹਸਪਤਾਲ ਵਿਚ ਦਾਖ਼ਲ ਸੀ।