by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦੀਨੀ ਸੋਸ਼ਲ ਮੀਡਿਆ ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਕੁਝ ਨੌਜਵਾਨ ਜਨਮ ਦਿਨ ਤੇ ਕੇਕ ਕ੍ਰਿਪਾਨ ਨਾਲ ਕੱਟ ਰਹੇ ਹਨ। ਇਸ ਦੌਰਾਨ ਉਹ ਫਾਇਰਿੰਗ ਹੀ ਕਰ ਰਹੇ ਹਨ। ਇਸ ਵੀਡੀਓ ਤੇ ਤਹਿਤ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ 1 ਮਹਿਲਾ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ 6 ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਹੁਣ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਕਿਹਾ ਅਸਲੇ ਦੇ ਲਾਇਸੈਂਸ ਦੀ ਜਾਂਚ ਕੀਤੀ ਜਾ ਰਹੀ ਹੈ ।