by vikramsehajpal
ਜਲੰਧਰ (ਦੇਵ ਇੰਦਰਜੀਤ) : ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਸਿਹਤ ਮਹਿਕਮੇ ਨੂੰ ਮੰਗਲਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 607 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 71 ਲੋਕ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਪਾਏ ਗਏ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 536 ਮਰੀਜ਼ਾਂ ਵਿਚ ਇਕ ਅਤੇ 2 ਸਾਲ ਦੇ ਕੁਝ ਬੱਚੇ ਅਤੇ ਕਈ ਪਰਿਵਾਰਾਂ ਦੇ 3 ਜਾਂ 4 ਮੈਂਬਰ ਸ਼ਾਮਲ ਹਨ।
2-3 ਦਿਨਾਂ ਦੀ ਰਾਹਤ ਤੋਂ ਬਾਅਦ ਇਕ ਵਾਰ ਫਿਰ ਮੰਗਲਵਾਰ ਨੂੰ ਕੋਰੋਨਾ ਕਾਰਨ ਮਰਨ ਵਾਲਿਆਂ ਅਤੇ ਪਾਜ਼ੇਟਿਵ ਆਉਣ ਵਾਲਿਆਂ ਦੀ ਗਿਣਤੀ ਵਿਚ ਉਛਾਲ ਆ ਗਿਆ। ਜ਼ਿਲ੍ਹੇ ਵਿਚ ਜਿੱਥੇ 36 ਸਾਲਾ ਨੌਜਵਾਨ ਸਮੇਤ 12 ਇਲਾਜ ਅਧੀਨ ਮਰੀਜ਼ਾਂ ਨੇ ਦਮ ਤੋੜ ਦਿੱਤਾ, ਉਥੇ ਹੀ 607 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ। ਜਿਹੜੇ 12 ਮਰੀਜ਼ਾਂ ਦੀ ਮੌਤ ਹੋਈ।