by vikramsehajpal
ਦਿੱਲੀ (ਦੇਵ ਇੰਦਰਜੀਤ) : ਦਿੱਲੀ ਵਿਚ ਕੋਰੋਨਾ ਵਾਇਰਸ ਦੀ ਮੱਠੀ ਰਫ਼ਤਾਰ ਦਰਮਿਆਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਯਾਨੀ ਕਿ ਅੱਜ ਕਿਹਾ ਕਿ ਹੁਣ ਬਲੈਕ ਫੰਗਸ ਦੇ ਮਾਮਲਿਆਂ ’ਚ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ। ਕੇਜਰੀਵਾਲ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ’ਚ ਬਲੈਕ ਫੰਗਸ ਦੇ 620 ਮਾਮਲੇ ਹੋ ਚੁੱਕੇ ਹਨ। ਇਸ ਦੇ ਇਲਾਜ ਵਿਚ ਇਸਤੇਮਾਲ ਹੋਣ ਵਾਲੇ ਏਮਫੋਟੇਰਿਸਿਨ-ਬੀ ਇੰਜੈਕਸ਼ਨ ਦੀ ਦਿੱਲੀ ’ਚ ਘਾਟ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਨੂੰ ਰੋਜ਼ਾਨਾ ਬਲੈਕ ਫੰਗਸ ਦੇ 3500 ਇੰਜੈਕਸ਼ਨ ਦੀ ਲੋੜ ਹੈ ਪਰ ਕੇਂਦਰ ਸਿਰਫ 400 ਇੰਜੈਕਸ਼ਨ ਹੀ ਉਪਲੱਬਧ ਕਰਵਾ ਰਿਹਾ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਇਹ ਗੱਲ ਆਖੀ।