by simranofficial
ਐਨ .ਆਰ .ਆਈ .ਮੀਡਿਆ : ਪੂਰੀ ਦੁਨੀਆ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਗ੍ਰਸਤ ਹੈ ਅਤੇ ਦੁਨੀਆ ਦੇ ਲੱਖਾਂ ਲੋਕ ਇਸ ਬਿਮਾਰੀ ਕਾਰਨ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ । ਦੁਨੀਆ ਭਰ ਦੇ ਵਿਗਿਆਨੀ ਇਸ ਵਾਇਰਸ ਨਾਲ ਲੜਨ ਲਈ ਵੈਕਸੀਨ ਦੀ ਭਾਲ ਕਰ ਰਹੇ ਹਨ ਅਤੇ ਉਮੀਦ ਕਰ ਰਹੇ ਹਨ ਕਿ ਵੈਕਸੀਨ ਆਉਣ ਤੋਂ ਬਾਅਦ ਲੋਕਾਂ ਦੀ ਰੱਖਿਆ ਕੀਤੀ ਜਾਵੇਗੀ। ਹਾਲਾਂਕਿ, ਹੁਣ ਵਿਸ਼ਵ ਸਿਹਤ ਸੰਗਠਨ (WHO) ਦੇ ਵਲੋਂ ਸਮੇ ਸਮੇ ਤੇ ਕੋਰੋਨਾ ਮਹਾਮਾਰੀ ਨੂੰ ਲੈ ਕੇ ਐਲਾਨ ਕੀਤੇ ਜਾਂਦੇ ਨੇ , ਚੇਤਾਵਨੀਆਂ ਦਿੱਤੀਆਂ ਜਾ ਰਹੀਆਂ ਨੇ ਤਾਂ ਜੋ ਲੋਕ ਇਸ ਕੋਰੋਨਾ ਵਰਗੀ ਮਹਾਮਾਰੀ ਤੋਂ ਆਪਣਾ ਬਚਾਵ ਕੀਤਾ ਜਾ ਸਕੇ ਪਰ ਹੁਣ WHO ਦੇ ਦਫ਼ਤਰ 'ਚ ਵੀ ਕੋਰੋਨਾ ਵਾਇਰਸ ਪਹੁਚ ਚੁੱਕਾ ਹੈ ,ਜੀ ਹੈ ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਸਿਹਤ ਸੰਗਠਨ ਨੇ ਖੁਲਾਸਾ ਕੀਤਾ ਹੈ। ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤਕ 65 ਕਰਮਚਾਰੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। WHO ਨੇ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।