ਨਾਇਜੀਰਿਆ ‘ਚ ਹੋਈ ਗੋਲਾਬਾਰੀ ਦੌਰਾਨ 66 ਲੋਕਾਂ ਦੀ ਮੌਤ

by mediateam

16 ਫਰਵਰੀ, ਸਿਮਰਨ ਕੌਰ- (NRI MEDIA) :

ਮੀਡਿਆ ਡੈਸਕ (ਸਿਮਰਨ ਕੌਰ) : ਨਾਈਜੀਰੀਆ 'ਚ ਰਾਸ਼ਟਰਪਤੀ ਚੋਣ ਦੀ ਪੂਰਵਲੀ ਸ਼ਾਮ ਉੱਤਰੀ ਖੇਤਰ 'ਚ ਸਥਿਤ ਕਾਦੁਨਾ ਸੂਬੇ 'ਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲ਼ੀਬਾਰੀ ਕੀਤੀ ਗਈ ਜਿਸ 'ਚ 66 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਬੁਲਾਰੇ ਸੈਮੂਅਲ ਅਰੂਵਾਨ ਨੇ ਦੱਸਿਆ ਕਿ ਅੱਠ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਫਾਇਰਿੰਗ ਵਿਚ 22 ਬੱਚਿਆਂ ਅਤੇ 12 ਔਰਤਾਂ ਸਮੇਤ 66 ਲੋਕ ਮਾਰੇ ਗਏ। ਪੁਲਿਸ ਨੇ ਦਸਿਆ ਕਿ ਇਨ੍ਹਾਂ ਹਮਲਿਆਂ ਦੇ ਪਿੱਛੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 22 ਜਨਵਰੀ ਨੂੰ ਨਾਈਜੀਰੀਆ ਸਰਕਾਰ ਨੇ ਬਿਆਨ ਜਾਰੀ ਕਰ ਕੇ ਸ਼ੰਕਾ ਪ੍ਰਗਟ ਕੀਤੀ ਸੀ ਕਿ ਰਾਸ਼ਟਰਪਤੀ ਚੋਣ ਦੌਰਾਨ ਹਿੰਸਕ ਤੇ ਅਣਸੁਖਾਵੀਆਂ ਘਟਨਾਵਾਂ ਵਾਪਰ ਸਕਦੀਆਂ ਹਨ।