by jaskamal
ਨਿਊਜ਼ ਡੈਸਕ : ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦਾ ਅਨੁਮਾਨ ਹੈ ਕਿ ਯੂਕਰੇਨ ਤੇ ਰੂਸ ਵਿਚਕਾਰ ਚੱਲ ਰਹੀ ਜੰਗ ਵਿਚ 7,000 ਤੋਂ 15,000 ਰੂਸੀ ਸੈਨਿਕ ਮਾਰੇ ਗਏ ਹਨ। ਨਾਟੋ ਦੇ ਇਕ ਸੀਨੀਅਰ ਫੌਜੀ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਰੂਸੀ ਮੌਤਾਂ ਦਾ ਅੰਦਾਜ਼ਾ ਯੂਕ੍ਰੇਨੀ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਤੇ ਸੁਤੰਤਰ ਸਰੋਤਾਂ ਤੋਂ ਇਕੱਠੀ ਕੀਤੀ ਗਈ ਖੁਫੀਆ ਜਾਣਕਾਰੀ 'ਤੇ ਆਧਾਰਿਤ ਹੈ।
ਰੂਸ ਨੇ 24 ਫਰਵਰੀ ਨੂੰ ਯੂਕਰੇਨ ਵਿਰੁੱਧ ਫੌਜੀ ਕਾਰਵਾਈ ਸ਼ੁਰੂ ਕੀਤੀ ਸੀ। ਹਾਲਾਂਕਿ 4 ਹਫ਼ਤੇ ਪੂਰੇ ਹੋਣ ਤੋਂ ਬਾਅਦ ਵੀ ਰੂਸ ਨੇ ਆਪਣੇ ਸੈਨਿਕਾਂ ਦੇ ਮਾਰੇ ਜਾਣ ਦੀ ਗਿਣਤੀ ਨਹੀਂ ਦੱਸੀ।