by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਗੁਰਦਾਸਪੁਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 7ਵੀ ਪਾਸ ਨੌਜਵਾਨ ਨੇ ਸੋਸ਼ਲ ਮੀਡੀਆ ਤੋਂ ਨੋਟ ਬਣਾਉਣ ਤਰੀਕਾ ਸਿੱਖ ਕੇ 2 ਲੱਖ ਤੋਂ ਵੱਧ ਰੁਪਏ ਦੀ ਨਕਲੀ ਕਰੰਸੀ ਬਣਾ ਦਿੱਤੀ। ਫਿਲਹਾਲ ਪੁਲਿਸ ਨੇ ਨੌਜਵਾਨ ਨੂੰ ਭਾਰਤੀ ਕਰੰਸੀ , ਮਸ਼ੀਨ ਤੇ ਹੋਰ ਵੀ ਸਾਮਾਨ ਸਮੇਤ ਗ੍ਰਿਫ਼ਤਾਰ ਕਰ ਲਿਆ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਬਲਦੇਵ ਸਿੰਘ ਨੂੰ ਤਲਾਸ਼ੀ ਲਈ ਰੋਕਿਆ ਗਿਆ ਤਾਂ ਇਸ ਦੀ ਜੇਬ 'ਚੋ 2 ਲੱਖ ਰੁਪਏ ਦੀ ਨਕਲੀ ਭਾਰਤੀ ਕਰੰਸੀ ਤੇ ਛਾਪਣ ਵਾਲੀ ਮਸ਼ੀਨ ਬਰਾਮਦ ਕੀਤੀ ।ਪੁਲਿਸ ਨੇ ਦੋਸ਼ੀ ਬਲਦੇਵ ਸਿੰਘ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ ।