ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਬੈਂਕ ਲੁੱਟਣ ਵਾਲੇ ਗਿਰੋਹ ਦੇ 8 ਮੈਂਬਰਾਂ ਨੂੰ ਕਾਬੂ ਕੀਤਾ। ਇਨ੍ਹਾਂ ਵਿਚ ਇਕ ਔਰਤ ਵੀ ਸ਼ਾਮਲ ਹੈ। ਫੜੇ ਗਏ ਮੁਲਜ਼ਮਾਂ ਤੋਂ 4 ਪਿਸਤੌਲ ਤੇਜ਼ਧਾਰ ਹਥਿਆਰ, ਕਾਰ ਅਤੇ 28 ਲੱਖ ਰੁਪਏ ਬਰਾਮਦ ਕੀਤੇ ਹਨ।
ਜਾਣਕਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਸਰਹੱਦੀ ਖੇਤਰ ਵਿੱਚ ਬੈਂਕਾਂ ਵਿੱਚ ਲੁੱਟ-ਖੋਹ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਨੂੰ ਕਾਬੂ ਕੀਤਾ ਹੈ। ਇਸ ਗਿਰੋਹ ਵਿਚ ਇਕ ਔਰਤ ਸਮੇਤ ਕੁੱਲ 8 ਮੈਂਬਰ ਸ਼ਾਮਲ ਹਨ। ਇਸ ਤੋਂ ਪਹਿਲਾਂ ਮੁਲਜ਼ਮ ਰਾਕੇਸ਼ ਕੁਮਾਰ ਉਰਫ ਵਿੱਕੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਉਹ ਸਰਹੱਦੀ ਖੇਤਰ ਖਾਸ ਕਰ ਕੇ ਪੇਂਡੂ ਖੇਤਰ ਦੇ ਬੈਂਕਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਤੇ ਸਮੇਂ-ਸਮੇਂ 'ਤੇ ਬੈਂਕ ਜਾਂਦੇ ਸਨ। ਜਦੋਂ ਬੈਂਕ 'ਚ ਜ਼ਿਆਦਾ ਭੀੜ ਨਹੀਂ ਸੀ ਅਤੇ ਬੀਤੇ ਦਿਨ ਇਨ੍ਹਾਂ ਨੇ ਜੰਡਿਆਲਾ ਇਲਾਕੇ 'ਚ ਇਕ ਬੈਂਕ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਦਾ ਪਤਾ ਪੁਲਿਸ ਨੂੰ ਲੱਗਾ ਅਤੇ ਪੁਲਸ ਨੇ ਜਾਲ ਵਿਛਾ ਕੇ ਉਨ੍ਹਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਔਰਤ ਦੇ ਨਾਲ ਹੋਣ ਕਾਰਨ ਕੋਈ ਇਨ੍ਹਾਂ ਉਤੇ ਸ਼ੱਕ ਨਹੀਂ ਕਰਦਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਉਮਰ 30 ਸਾਲ ਦੇ ਕਰੀਬ ਹੈ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ।