by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਿਹਾਰ 'ਚ ਸਕਾਰਪੀਓ ਗੱਡੀ ਪਾਣੀ ਨਾਲ ਭਰੇ ਟੋਏ 'ਚ ਡਿੱਗ ਗਈ, ਜਿਸ ਕਾਰਨ 9 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਚਾਨਕ ਲੋਕਾਂ ਨਾਲ ਭਰੀ ਸਕਾਰਪੀਓ ਗੱਡੀ ਟੋਏ 'ਚ ਜਾ ਡਿੱਗੀ, ਜਿਸ 'ਚੋਂ 9 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਜਦਕਿ ਦੋ ਲੋਕਾਂ ਨੂੰ ਜ਼ਿੰਦਾ ਬਾਹਰ ਕੱਢ ਲਿਆ ਗਿਆ ਹੈ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਘਟਨਾ ਦੇ ਕਰਨਾ ਦੀ ਜਾਂਚ ਕਰ ਰਹੀ ਹੈ।