by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਰਲ ਦੇ ਪਾਲਕਾਡ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਟੂਰਿਸਟ ਬੱਸ ਤੇ ਕੇਰਲ ਸਟੇਟ ਸੜਕ ਟ੍ਰਾਂਸਪੋਸਟ ਨਿਗਮ ਦੀ ਬੱਸ ਵਿਚਾਲੇ ਟੱਕਰ ਹੋਣ ਨਾਲ 5 ਵਿੱਦਿਆਰਥੀਆਂ ਸਣੇ 9 ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਬਾਰੇ ਪੁਲਿਸ ਵਲੋਂ ਜਾਣਕਾਰੀ ਦਿੱਤੀ ਗਈ । ਪੁਲਿਸ ਅਧਿਕਾਰੀ ਨੇ ਕਿਹਾ ਕਿ ਹਾਦਸਾ ਰਾਤ 11.30 ਵਜੇ ਹੋਇਆ ਸੀ । ਇਸ ਹਾਦਸੇ ਦੌਰਾਨ ਕਰੀਬ 40 ਲੋਕ ਜਖ਼ਮੀ ਹੋ ਗਏ ਹਨ। ਜਿਨ੍ਹਾਂ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ।