ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਚੰਡੀਗੜ੍ਹ ਆਉਣਗੇ ਯੂ.ਟੀ ਪ੍ਰਸ਼ਾਸਨ ਨੂੰ ਉਨ੍ਹਾਂ ਦੇ ਆਉਣ ਦੀ ਤਿਆਰੀ ਵਿੱਚ ਲੱਗਾ ਰਿਹਾ ਹੈ। ਰਾਸ਼ਟਰਪਤੀ ਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਪੰਜਾਬ ਹਰਿਆਣਾ ਦੇ ਮੁੱਖ ਮੰਤਰੀ ਵੀ ਸੁਖਨਾ ਝੀਲ ਏਅਰਸ਼ੋਅ ਦੇਖਣ ਆਉਣਗੇ। ਉਨ੍ਹਾਂ ਦੇ ਇਸ ਦੌਰੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੇ ਠਹਿਰਨ ਲਈ ਪੰਜਾਬ ਰਾਜ ਭਵਨ ਵਿੱਚ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਤੇ ਹੋਰ ਵੀ ਸੂਬਿਆਂ ਦੇ ਰਾਜਪਾਲ ਮੁੱਖ ਮੰਤਰੀ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਸਮਾਗਮ ਦੌਰਾਨ ਰਾਸ਼ਟਰਪਤੀ ਨੂੰ ਸਨਮਾਨਿਤ ਕੀਤਾ ਜਾਵੇਗਾ। ਸੁਖਨਾ ਝੀਲ ਦੇ ਆਲੇ ਦੁਆਲੇ ਦੇ ਇਲਾਕੇ ਨੂੰ ਰਾਸ਼ਟਰਪਤੀ ਦੀ ਆਉਣ ਤੋਂ ਇਕ ਦਿਨ ਪਹਿਲਾਂ ਸਿਲ ਕਰ ਦਿੱਤਾ ਗਿਆ ਹੈ। ਸ਼ਹਿਰ ਵਿੱਚ 4000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸੁਖਨਾ ਝੀਲ ਦੇਆਸੇ ਪਾਸੇ CCTV ਕਮਰੇ ਵੀ ਲਗਾਏ ਹਨ। ਰਾਸ਼ਟਰਪਤੀ ਸੈਕਟਰ -9 ਵਿੱਚ ਯੂ ਟੀ ਦੀ ਨਵੀ ਇਮਾਰਤ ਦਾ ਉਦਘਾਟਨ ਵੀ ਕਰਨਗੇ।