by jaskamal
ਨਿਊਜ਼ ਡੈਸਕ (ਜਸਕਮਲ) : ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਾਰਾ ਇਕਦਮ ਹੇਠਾਂ ਡਿੱਗ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 48 ਘੰਟਿਆਂ ਤਕ ਮੌਸਮ ਦੀ ਸਥਿਤੀ ਇਸੇ ਤਰ੍ਹਾਂ ਰਹੇਗੀ। ਅਗਲੇ 48 ਘੰਟਿਆਂ ਤਕ ਦੇਸ਼ ਦੇ ਪੱਛਮੀ ਹਿਮਾਲੀਅਨ ਸੂਬਿਆਂ ਤੇ ਉੱਤਰ ਪੂਰਬੀ ਸੂਬਿਆਂ ਦੇ ਜ਼ਿਆਦਾਤਰ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਤਾਪਮਾਨ 'ਚ 4 ਤੋਂ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉਪਰਲੇ ਹਿੱਸਿਆਂ 'ਚ ਵੀ ਬਰਫਬਾਰੀ ਦੀ ਸੰਭਾਵਨਾ ਜਤਾਈ ਗਈ ਹੈ। 9 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਉਤਰਾਖੰਡ 'ਚ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।