by jaskamal
ਨਿਊਜ਼ ਡੈਸਕ (ਜਸਕਮਲ) : ਪੰਜਾਬ ਤੇ ਹਰਿਆਣਾ 'ਚ ਸ਼ੁੱਕਰਵਾਰ ਰਾਤ ਤੋਂ ਹੀ ਸਾਰੇ ਜ਼ਿਲ੍ਹਿਆਂ 'ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਵੀ ਮੀਂਹ ਜਾਰੀ ਰਹੇਗਾ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਲਗਾਤਾਰ ਹੋ ਰਹੀ ਬਾਰਸ਼ ਤੇ ਸਰਦ ਹਵਾਵਾਂ ਨੇ ਠੰਢ ਵਿਚ ਇਕਦਮ ਵਾਧਾ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਦੋਵਾਂ ਸੂਬਿਆਂ 'ਚ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ 23 ਤੇ 24 ਜਨਵਰੀ ਨੂੰ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਉਸ ਤੋਂ ਬਾਅਦ ਮੌਸਮ ਸਾਫ਼ ਰਹੇਗਾ। ਗੁਰਦਾਸਪੁਰ, ਫਿਰੋਜ਼ਪੁਰ ਇਲਾਕਿਆਂ 'ਚ ਸਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ।