by jaskamal
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥
ਅਰਥ : ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ-ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥
More News
Vikram Sehajpal
Vikram Sehajpal
Vikram Sehajpal