by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਰਨਾਟਕ ਵਿੱਚ ਹਿਜਾਬ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਮੁਸਲਿਮ ਵਿਦਿਆਰਥਣਾਂ ਲਗਾਤਾਰ ਹਿਜਾਬ 'ਤੇ ਪਾਬੰਦੀ ਦਾ ਵੱਡੇ ਪੱਧਰ 'ਤੇ ਵਿਰੋਧ ਕਰ ਰਹੀਆਂ ਹਨ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਿਜਾਬ ਪਹਿਨਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਇਹ ਉਨ੍ਹਾਂ ਦਾ ਧਾਰਮਿਕ ਅਧਿਕਾਰ ਹੈ। ਪੁਲਿਸ ਵਲੋਂ ਲਗਾਈਆਂ ਪਾਬੰਦੀਆਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 10 ਲੜਕੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਇਹ ਮਾਮਲਾ ਹਾਈ ਕੋਰਟ ਵਿੱਚ ਚੱਲ ਰਿਹਾ ਹੈ।