ਨਿਊਜ਼ ਡੈਸਕ (ਜਸਕਮਲ) : ਪੰਜਾਬ ’ਚ ਅੱਜ 117 ਸੀਟਾਂ ’ਤੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਦੱਸ ਦਈਏ ਕਿ ਸੂਬੇ ਅੰਦਰ ਕੁੱਲ 2 ਕਰੋੜ 14 ਲੱਖ 99 ਹਜ਼ਾਰ 804 ਵੋਟਰ ਹਨ, ਜੋਕਿ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਇਨ੍ਹਾਂ ’ਚ 1,12,98081 ਪੁਰਸ਼, 1,02,00,996 ਔਰਤਾਂ ਅਤੇ 727 ਥਰਡ ਜੈਂਡਰ ਵੋਟਰ ਸ਼ਾਮਲ ਹਨ।
ਪੰਜਾਬ ’ਚ 117 ਵਿਧਾਨ ਸਭਾ ਸੀਟਾਂ ’ਤੇ 1304 ਉਮੀਦਵਾਰ ਚੋਣ ਮੈਦਾਨ ’ਚ ਉਤਰੇ ਹਨ। ਪੰਜਾਬ ’ਚ ਸਖ਼ਤ ਟੱਕਰ, ਕਾਂਗਰਸ, ਅਕਾਲੀ ਦਲ-ਬਸਪਾ, ਭਾਜਪਾ, ਲੋਕ ਇਨਸਾਫ਼ ਪਾਰਟੀ, ਭਾਜਪਾ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਗਠਜੋੜ ਦੇ ਇਲਾਵਾ ਪੰਜਾਬ ਦੇ 22 ਕਿਸਾਨ ਜਥੇਬੰਦੀਆਂ ਵਿਚਕਾਰ ਹੈ।
ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਉਨ੍ਹਾਂ ਦੱਸਿਆ ਕਿ ਕੁੱਲ 1304 ਉਮੀਦਵਾਰਾਂ 'ਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ ਜਦਕਿ 461 ਆਜ਼ਾਦ ਉਮੀਦਵਾਰ ਹਨ। ਕੁੱਲ 14 ਹਜ਼ਾਰ 751 ਸਥਾਨਾਂ ’ਤੇ 24,689 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਵਾਲੀਆਂ 14,684 ਥਾਵਾਂ ’ਤੇ 24,689 ਪੋਲਿੰਗ ਸਟੇਸ਼ਨ ਅਤੇ 51 ਆਗਜ਼ੀਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਵਜੋਂ ਕੀਤੀ ਗਈ ਹੈ।