by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਅਬੋਹਰ ਵਿਚ ਈਦਗਾਹ ਬਸਤੇ ਤੇ ਕਿਲਿਆਂਵਾਲਾ ਲਿੰਕ ਰੋਡ 'ਤੇ ਅਕਾਲੀ ਤੇ ਕਾਂਗਰਸੀਆਂ ਵਿਚਾਲੇ ਖੂਨੀ ਝੜਪ ਹੋਣ ਦੀ ਖਬਰ ਸਾਮਣੇ ਆਈ ਹੈ। ਜਾਣਕਾਰੀ ਅਨੁਸਾਰ ਦੋਵੇਂ ਪਾਰਟੀਆਂ ਦੇ ਵਰਕਰਾਂ ਵੱਲੋਂ ਇੱਟਾਂ-ਪੱਥਰ ਚਲਾਏ ਤੇ ਗੱਡੀਆਂ ਦੇ ਸ਼ੀਸ਼ੇ ਤੱਕ ਤੋੜ ਦਿੱਤੇ ਗਏ। ਜਿਕਰਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਵੋਟਾਂ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆ ਗਈਆ ਸਨ। ਪੰਜਾਬ ਵਿੱਚ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਕੇ ਸ਼ਾਮ 6 ਵਜੇ ਤਕ ਖਤਮ ਹੋਵੇਗੀ।
ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 2,14,99,804 ਵੋਟਰ ਹਨ।