by jaskamal
ਨਿਊਜ਼ ਡੈਸਕ : ਸ੍ਰੀ ਹਰਮਿੰਦਰ ਸਾਹਿਬ ’ਚ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ SGPC ਵੱਲੋਂ ਬਣਾਈਆਂ ਸਰਾਵਾਂ ’ਚ ਠਹਿਰਣ ਲਈ ਕਮਰੇ ਲੈਣ ’ਚ ਮੁਸ਼ਕਲਾਂ ਆ ਰਹੀਆਂ ਹਨ। ਇਸ ਨੂੰ ਲੈ ਕੇ ਕਈ ਸ਼ਿਕਾਇਤਾਂ ਵੀ ਐੱਸਜੀਪੀਸੀ ਕੋਲ ਆਉਂਦੀਆਂ ਰਹਿੰਦੀਆਂ ਹਨ। ਸ਼ਿਕਾਇਤਾਂ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਸੇਵਾਦਾਰਾਂ ਤੇ ਸਰਾਵਾਂ ਦੇ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਬਾਹਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸਰਾਂ ’ਚ ਕਮਰੇ ਲੈਣ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ।
ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸਰਾਵਾਂ ’ਚ ਠਹਿਰਣ ਲਈ ਪੁੱਜੇ ਸ਼ਰਧਾਲੂਆਂ ਨੂੰ ਬੁਕਿੰਗ ਦੇ ਬਾਅਦ ਸਬੰਧਿਤ ਕਮਰੇ ਤਕ ਪਹੁੰਚਾਉਣ ਲਈ ਸੇਵਾਦਾਰਾਂ ਦੀ ਡਿਊਟੀ ਲਾਈ ਜਾ ਰਹੀ ਹੈ। ਸ਼ਰਧਾਲੂਆਂ ਨੂੰ ਕਮਰੇ ਤਕ ਪਹੁੰਚਾਉਣਾ ਉਨ੍ਹਾਂ ਦੀ ਜ਼ਿੰਮੇਦਾਰੀ ’ਚ ਸ਼ਾਮਲ ਹੈ।