ਨਿਊਜ਼ ਡੈਸਕ : ਹਿਮਾਚਲ ਦੇ ਮੰਡੀ ਜ਼ਿਲ੍ਹੇ 'ਚ ਵੀਰਵਾਰ ਨੂੰ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਇਕ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮੰਡੀ ਦੇ ਐੱਸਪੀ, ਡੀਸੀ ਤੇ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਜਾਣਕਾਰੀ ਮੁਤਾਬਕ ਵੀਰਵਾਰ ਦੁਪਹਿਰ ਸਰਕਾਘਾਟ ਉਪਮੰਡਲ ਦੇ ਅਧੀਨ ਪੈਂਦੇ ਚੰਦੇਸ਼ ਦੇ ਗ੍ਰਾਮ ਪੰਚਾਇਤ ਗਹਿਰ ਦੇ ਝੀਰ ਪਿੰਡ ਦੇ ਕੋਲ ਐੱਚਆਰਟੀਸੀ ਬੱਸ ਮੰਡੀ ਜ਼ਿਲ੍ਹੇ ਦੇ ਸਰਕਾਘਾਟ ਨਜ਼ਦੀਕ ਖੱਡ ਵਿਚ ਜਾ ਡਿੱਗੀ। ਇਸ ਦੌਰਾਨ ਇਕ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਹਾਦਸਾ ਦੁਪਹਿਰ ਇਕ ਵਜੇ ਦੇ ਕਰੀਬ ਵਾਪਰਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਨੇ ਤੁਰੰਤ ਪ੍ਰਭਾਵ ਨਾਲ ਮੌਕੇ 'ਤੇ ਪਹੁੰਚ ਕੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਜਾਮਨੀ ਤੇ ਸਰਕਾਘਾਟ ਹਸਪਤਾਲਾਂ 'ਚ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਬਜ਼ੁਰਗ ਔਰਤ ਅਤੇ ਇਕ ਬੇਟੀ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।