by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੀਤਕਾਰ ਜਾਵੇਦ ਅਖਤਰ ਨੇ ਰੂਸ ਤੇ ਯੂਕਰੇਨ ਦੀ ਜੰਗ ਵਿਚਾਲੇ ਫਸੇ ਵਿਦਿਆਰਥੀਆਂ ਨੂੰ ਬਚਾਉਣ ਲਈ ਮੋਦੀ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ 'ਆਪ੍ਰੇਸ਼ਨ ਗੰਗਾ' ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸਾਡੇ ਬੱਚਿਆਂ ਨੂੰ ਵਾਪਸ ਲਿਆਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ।
ਜਾਵੇਦ ਅਖ਼ਤਰ ਨੇ ਕਿਹਾ, 'ਮੇਰਾ ਮੰਨਣਾ ਹੈ ਕਿ ਇਹ ਸਰਕਾਰ ਸਾਡੇ ਬੱਚਿਆਂ ਨੂੰ ਵਾਪਸ ਲਿਆਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਮੈਨੂੰ ਉਨ੍ਹਾਂ 'ਤੇ ਇਕ ਪਲ ਲਈ ਵੀ ਸ਼ੱਕ ਨਹੀਂ ਹੈ। ਉਹ ਸਾਡੇ ਬੱਚਿਆਂ ਦੀ ਸੁਰੱਖਿਆ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹੋਣਗੇ।
ਉਹਨਾਂ ਨੇ ਕਿਹਾ ਕਿ ਸੁਣਿਆ ਹੈ ਬੱਚਿਆਂ ਨੂੰ ਕੱਢਣ ਲਈ ਸੁਰੱਖਿਅਤ ਕੋਰੀਡੋਰ ਬਣਾਇਆ ਗਿਆ ਹੈ।ਇਹ ਬਹੁਤ ਚੰਗੀ ਗੱਲ ਹੈ। ਰੂਸ ਤੇ ਯੂਕਰੇਨ ਦੀ ਜੰਗ 'ਤੇ ਉਨ੍ਹਾਂ ਕਿਹਾ ਕਿ ਅੰਤ ਵਿੱਚ ਜੰਗ ਕੋਈ ਨਹੀਂ ਜਿੱਤਦਾ। ਹਰ ਕੋਈ ਆਪਣੇ ਲੋਕ ਹਾਰਦਾ ਹੈ, ਜੋ ਨਹੀਂ ਵਾਪਰਨਾ ਚਾਹੀਦਾ।