ਨਿਊਜ਼ ਡੈਸਕ : ਯੂਕਰੇਨ ਨੇ ਇਕ ਵਾਰ ਫਿਰ ਭਾਰਤ ਨੂੰ ਰੂਸ ਨਾਲ ਚੱਲ ਰਹੀ ਜੰਗ ਨੂੰ ਰੋਕਣ ਦੀ ਅਪੀਲ ਕੀਤੀ ਹੈ। ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੀ ਕੁਲੇਬਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੂਸੀ ਰਾਸ਼ਟਰਪਤੀ ਨੂੰ ਮਨਾਉਣ ਤੇ ਉਨ੍ਹਾਂ ਨਾਲ ਗੱਲਬਾਤ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਦਿਮਿਤਰੋ ਕੁਲੇਬਾ ਨੇ ਕਿਹਾ ਕਿ ਭਾਰਤ 'ਚ ਰੂਸੀ ਦੂਤਾਵਾਸ 'ਤੇ ਦਬਾਅ ਪਾ ਕੇ ਭਾਰਤੀ ਲੋਕ ਰੂਸ ਤੋਂ ਜੰਗ ਰੋਕਣ ਦੀ ਮੰਗ ਕਰ ਸਕਦੇ ਹਨ। ਭਾਰਤ ਨਾਲ ਵਿਸ਼ੇਸ਼ ਸਬੰਧ ਰੱਖਣ ਵਾਲੇ ਸਾਰੇ ਦੇਸ਼ ਪ੍ਰਧਾਨ ਮੰਤਰੀ ਮੋਦੀ ਨੂੰ ਰਾਸ਼ਟਰਪਤੀ ਪੁਤਿਨ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਨੂੰ ਯਕੀਨ ਦਿਵਾਉਣ ਦੀ ਅਪੀਲ ਕਰ ਸਕਦੇ ਹਨ ਕਿ ਇਹ ਜੰਗ ਕਿਸੇ ਦੇ ਹਿੱਤ ਵਿੱਚ ਨਹੀਂ ਹੈ।
ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਨੇ ਐਤਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੱਕ "ਪਹੁੰਚਣ" ਅਤੇ "ਉਨ੍ਹਾਂ ਨੂੰ ਸਮਝਾਉਣ ਦੀ ਅਪੀਲ ਕੀਤੀ ਕਿ ਇਹ ਯੁੱਧ ਸਾਰਿਆਂ ਦੇ ਹਿੱਤਾਂ ਦੇ ਵਿਰੁੱਧ ਹੈ।"ਉਨ੍ਹਾਂ ਕਿਹਾ ਕਿ 30 ਸਾਲਾਂ ਤੋਂ ਯੂਕਰੇਨ ਅਫਰੀਕਾ, ਏਸ਼ੀਆ ਦੇ ਹਜ਼ਾਰਾਂ ਵਿਦਿਆਰਥੀਆਂ ਦਾ ਸੁਆਗਤ ਕਰਨ ਵਾਲਾ ਘਰ ਰਿਹਾ ਹੈ। ਯੂਕਰੇਨ ਨੇ ਰੇਲਗੱਡੀਆਂ ਦਾ ਪ੍ਰਬੰਧ ਕੀਤਾ ਹੈ, ਹਾਟਲਾਈਨਾਂ ਸਥਾਪਤ ਕੀਤੀਆਂ ਹਨ, ਦੂਤਾਵਾਸਾਂ ਨਾਲ ਕੰਮ ਕੀਤਾ ਹੈ, ਯੂਕਰੇਨ ਦੀ ਸਰਕਾਰ ਉਨ੍ਹਾਂ (ਵਿਦੇਸ਼ੀ ਵਿਦਿਆਰਥੀਆਂ) ਦੀ ਆਵਾਜਾਈ ਦੀ ਸਹੂਲਤ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੀ ਹੈ।