by jaskamal
ਨਿਊਜ਼ ਡੈਸਕ : ਐਂਬੂਲੈਂਸ ਦੀ ਆੜ 'ਚ ਹੈਰੋਇਨ ਵੇਚਣ ਤੇ ਪੀਣ ਦੇ ਆਦੀ ਦੋ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਪੁਲਸ ਨੇ ਐਂਬੂਲੈਂਸ ਆਪਣੇ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ।ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰ ਕੇ ਐਂਬੂਲੈਂਸ ਦੀ ਤਲਾਸ਼ੀ ਲਈ ਤਾਂ ਉਸ 'ਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਹੈਰੋਇਨ ਅਤੇ ਐਂਬੂਲੈਂਸ ਨੂੰ ਆਪਣੇ ਕਬਜ਼ੇ 'ਚ ਲੈ ਕੇ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਨੌਜਵਾਨ ਐਂਬੂਲੈਂਸ ਦੀ ਆੜ 'ਚ ਹੈਰੋਇਨ (ਚਿੱਟਾ) ਵੇਚਣ ਦਾ ਧੰਦਾ ਕਰਦੇ ਹਨ, ਜਿਸ ’ਤੇ ਉਨ੍ਹਾਂ ਨੇ ਕਾਰਵਾਈ ਕਰਦੇ ਹੋਏ ਦੋਵੇਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।