ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਊਨਾ ਨੇ ਕਿਹਾ ਕਿ ਮੋਦੀ ਸਰਕਾਰ ਕੋਲ ਬੇਰੁਜ਼ਗਾਰੀ, ਮਹਿੰਗਾਈ ਅਤੇ ਯੂਕ੍ਰੇਨ 'ਚ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਨੂੰ ਲੈ ਕੇ ਕੋਈ ਯੋਜਨਾ ਨਹੀਂ ਹੈ। ਰਾਹੁਲ ਨੇ ਕਿਹਾ ਕਿ ਇਸ ਸਰਕਾਰ ਦਾ ਮਤਲਬ ਸਿਰਫ਼ 'ਪੀ.ਆਰ.' ਹੈ।
ਉਨ੍ਹਾਂ ਨੇ ਟਵੀਟ ਕੀਤਾ,''ਰੁਪਈਆ ਆਪਣੇ ਸਭ ਤੋਂ ਘੱਟ ਪੱਧਰ 'ਤੇ ਹੈ, ਰਿਕਾਰਡ ਬੇਰੁਜ਼ਗਾਰੀ ਅਤੇ ਮਹਿੰਗਾਈ ਹੈ, ਯੂਕ੍ਰੇਨ 'ਚ ਵਿਦਿਆਰਥੀ ਫਸੇ ਹੋਏ ਹਨ, ਚੀਨ ਸਾਡੇ ਖੇਤਰ 'ਤੇ ਕਬਜ਼ਾ ਕਰ ਰਿਹਾ ਹੈ, ਇਨ੍ਹਾਂ ਨੂੰ ਲੈ ਕੇ ਭਾਰਤ ਸਰਕਾਰ ਕੋਲ ਕੋਈ ਯੋਜਨਾ ਨਹੀਂ ਹੈ।'' ਰਾਹੁਲ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਦਾ ਮਤਲਬ ਸਿਰਫ਼ 'ਪੀ.ਆਰ.' ਹੈ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਇੱਕ ਟਵੀਟ ਰਾਹੀਂ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ 'ਤੇ ਤੰਜ ਕੱਸਿਆ ਸੀ। ਰਾਹੁਲ ਗਾਂਧੀ ਨੇ ਲਿਖਿਆ, 'ਪੈਟਰੋਲ ਟੈਂਕ ਤੁਰੰਤ ਭਰੋ। ਮੋਦੀ ਸਰਕਾਰ ਦੀ 'ਚੋਣ' ਪੇਸ਼ਕਸ਼ ਖਤਮ ਹੋਣ ਜਾ ਰਹੀ ਹੈ।