by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਦੇ ਨੇੜੇ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਵਾੜਾ ਦੇ ਨਜ਼ਦੀਕ ਖੇਤਾਂ ਵਿਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੰਗਾ 30 ਸਾਲਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਟਰੱਕ ਡਰਾਈਵਰ ਦੱਸਿਆ ਜਾ ਰਿਹਾ ਹੈ।
ਮੌਕੇ ਤੇ ਲੋਕਾਂ ਵਲੋਂ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ । ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।