by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਇਕ ਥਾਣੇਦਾਰ ਬਾਰੇ ਦਿੱਤੇ ਵਿਵਾਦਤ ਬਿਆਨ 'ਤੇ ਇਤਰਾਜ਼ ਕਰਨ ਵਾਲੇ ਪੁਲਸ ਮੁਲਾਜ਼ਮ ਸੰਦੀਪ ਸਿੰਘ ਦਾ ਡੋਪ ਟੈਸਟ 'ਚ ਪਾਜ਼ੀਟਿਵ ਆਇਆ ਹੈ। ਉਸ ਨੂੰ ਪੁਲਿਸ ਨੇ ਔਰਤ ਨਾਲ ਕੁੱਟਮਾਰ ਦੀ ਸ਼ਿਕਾਇਤ 'ਤੇ ਹਿਰਾਸਤ 'ਚ ਲਿਆ ਸੀ। ਇਕ ਔਰਤ ਨੇ ਦੋਸ਼ ਲਾਇਆ ਸੀ ਕਿ ਹੈੱਡ ਕਾਂਸਟੇਬਲ ਸੰਦੀਪ ਸਿੰਘ ਨੇ ਨਸ਼ੇ ਦੀ ਹਾਲਤ ਵਿਚ ਉਸ ਨਾਲ ਕੁੱਟਮਾਰ ਕੀਤੀ ਸੀ।
ਇਸ ਸ਼ਿਕਾਇਤ ਤੋਂ ਬਾਅਦ ਪੁਲੀਸ ਅਧਿਕਾਰੀਆਂ ਨੇ ਸੰਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ। ਜਾਂਚ ਦੌਰਾਨ ਪੁਲਿਸ ਨੂੰ ਸ਼ੱਕ ਹੋਇਆ ਕਿ ਸੰਦੀਪ ਸਿੰਘ ਨਸ਼ੇ ਦਾ ਆਦੀ ਸੀ। ਇਸ ਮਗਰੋਂ ਪੁਲੀਸ ਨੇ ਸਿਵਲ ਹਸਪਤਾਲ ਤੋਂ ਉਸ ਦਾ ਡੋਪ ਟੈਸਟ ਕਰਵਾਇਆ। ਜੋ ਪਾਜ਼ੇਟਿਵ ਪਾਇਆ ਗਿਆ ਹੈ।