by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਪੰਜਾਬ ਜਾਟ ਮਹਾਸਭਾ ਦੀ ਮਹਿਲਾ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੀ ਜਗ੍ਹਾ ਨਿਯੁਕਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਜਨਤਕ ਜੀਵਨ ਵਿਚ ਉਨ੍ਹਾਂ ਦੇ ਤਜ਼ਰਬੇ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਯਕੀਨ ਹੈ ਕਿ ਜੈ ਇੰਦਰ ਕੌਰ ਸੰਸਥਾ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾਣਗੇ ਅਤੇ ਉਨ੍ਹਾਂ ਦੀ ਸਮਾਜ ਦੀ ਹੋਰ ਉੱਨਤੀ ਲਈ ਕੰਮ ਕਰਨਗੇ।