ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਣਾਂ ਦੇ ਖ਼ਜ਼ਾਨੇ ਨਾਲ ਭਰਪੂਰ ਮਿਸ਼ਰੀ ਦੀ ਵਰਤੋਂ ਹਰ ਘਰ ’ਚ ਹੁੰਦੀ ਹੈ। ਮਿਸ਼ਰੀ ਦਾ ਸੱਭ ਤੋਂ ਵੱਡਾ ਲਾਭ ਇਹ ਹੈ ਕਿ ਇਸ ਨਾਲ ਯਾਦਦਾਸ਼ਤ ਵਧਦੀ ਹੈ। ਇਹ ਸਰੀਰ ਨੂੰ ਠੰਢਾ ਰਖਦੀ ਹੈ। ਮਿਸਰੀ ਖਾਣ ਨਾਲ,ਗਲੇ ਦੀ ਖਰਾਸ਼ ਅਤੇ ਖਾਂਸੀ ਵਰਗੀਆਂ ਤਕਲੀਫ਼ਾਂ ਤੋਂ ਰਾਹਤ ਮਿਲਦੀ ਹੈ।
ਇਸ ਤੋਂ ਇਲਾਵਾ ਗਲਾ ਖ਼ਰਾਬ ਹੋਣ ਦੀ ਸੂਰਤ ਵਿਚ ਹੁੰਦੇ ਤੇਜ਼ ਦਰਦ ਤੋਂ ਵੀ ਰਾਹਤ ਮਿਲਦੀ ਹੈ। \ ਅਸੀ ਤੁਹਾਨੂੰ ਦਸਾਂਗੇ ਮਿਸ਼ਰੀ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਦੇ ਹਾਂ । ਖਾਂਸੀ ਜਾਂ ਗਲਾ ਖ਼ਰਾਬ ਹੋਣ ਵਾਲੀ ਹਾਲਤ ਵਿਚ ਮਿਸ਼ਰੀ ਦੀ ਵਰਤੋਂ ਕਰਨਾ ਲਾਭਕਾਰੀ ਹੁੰਦੀ ਹੈ।
ਮਿਸ਼ਰੀ ਵਿਚ ਮਿਠਾਸ ਅਤੇ ਠੰਢਕ ਦੋਹਾਂ ਦੇ ਹੀ ਗੁਣ ਹੁੰਦੇ ਹਨ। ਇਸ ਲਈ ਬਹੁਤ ਜ਼ਿਆਦਾ ਗਰਮੀ ਵਿਚ ਸ਼ਰਬਤ ਵਿਚ ਇਸ ਨੂੰ ਘੋਲ ਕੇ ਪੀਣ ਨਾਲ ਲੂ ਲੱਗਣ ਤੋਂ ਬਚਾਅ ਹੁੰਦਾ ਹੈ। ਇਸ ਨਾਲ ਸਰੀਰ ਵਿਚ ਸਫੂਰਤੀ ਦਾ ਅਹਿਸਾਸ ਹੁੰਦਾ ਹੈ ਅਤੇ ਕੱਝ ਦੇਰ ਲਈ ਗਰਮੀ ਤੋਂ ਰਾਹਤ ਮਿਲਦੀ ਹੈ ਕਿਉਂਕਿ ਇਹ ਗਲੂਕੋਜ਼ ਦੇ ਰੂਪ ਵਿਚ ਸਰੀਰ ਨੂੰ ਊਰਜਾ ਦਿੰਦੀ ਹੈ।
ਮੂੰਹ ਵਿਚ ਛਾਲੇ ਹੋਣ ’ਤੇ ਮਿਸ਼ਰੀ ਨੂੰ ਇਲਾਇਚੀ ਨਾਲ ਮਿਲਾ ਕੇ ਪੇਸਟ ਬਣਾ ਲਉ। ਇਸ ਪੇਸਟ ਨੂੰ ਮੂੰਹ ਦੇ ਛਾਲਿਆਂ ’ਤੇ ਲਗਾਉ। ਇਸ ਨਾਲ ਛਾਲੇ ਠੀਕ ਹੋ ਜਾਂਦੇ ਹਨ। ਨਕਸੀਰ ਫੁੱਟਣ ’ਤੇ ਮਿਸ਼ਰੀ ਨੂੰ ਪਾਣੀ ਵਿਚ ਮਿਲਾ ਕੇ ਸੁੰਘਣ ਨਾਲ ਆਰਾਮ ਮਿਲਦਾ ਹੈ।