by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ 'ਚ ਜ਼ਿਲ੍ਹਾ ਮੈਜਿਸਟਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਵੱਲੋਂ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ 10 ਮਾਰਚ ਵੋਟਾਂ ਦੀ ਗਿਣਤੀ ਵਾਲੇ ਦਿਨ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਏਰੀਏ ਵਿਚ ਦੁਕਾਨਾਂ ਆਦਿ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਰਤਨ ਪ੍ਰੋਫੈਸ਼ਨਲ ਕਾਲਜ ਸੈਕਟਰ-78 ਅਤੇ ਸਪੋਰਟਸ ਕੰਪਲੈਕਸ ਸੈਕਟਰ 78 ਮੋਹਾਲੀ ਵਿਖੇ ਕੀਤੀ ਜਾਵੇਗੀ। ਇਸ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਲੋਕਹਿੱਤ ਨੂੰ ਮੁੱਖ ਰੱਖਦਿਆਂ ਵੋਟਾਂ ਦੀ ਗਿਣਤੀ ਦੇ ਸੈਂਟਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਏਰੀਏ ਵਿਚ ਦੁਕਾਨਾਂ ਆਦਿ ਨੂੰ ਬੰਦ ਕਰਨ, ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਚਲਾਉਣ 'ਤੇ ਪਾਬੰਦੀ ਲਾਈ ਗਈ ਹੈ ਤਾਂ ਜੋ ਵੋਟਾਂ ਦੀ ਗਿਣਤੀ ਦਾ ਕੰਮ ਸਹੀ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ।