by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੱਲੂਆਣਾ ਵਿਧਾਨ ਸਭਾ ਖੇਤਰ ਦੇ ਪਿੰਡ ਕਿਕਰਖੇੜਾ ਵਾਸੀ ਇਕ ਨੌਜਵਾਨ ਦੀ ਰਾਮਪੁਰਾ ਨੇੜੇ ਇਕ ਟਰਾਲੇ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਰਮਨਦੀਪ ਜਿਹੜਾ ਕਿ ਫਾਜ਼ਿਲਕਾ ਵਿਚ ਓਜੀਵਨ ਸਮਾਲ ਫਾਇਨਾਂਸ ਵਿਚ ਕੰਮ ਕਰਦਾ ਸੀ ਅਤੇ ਬਾਈਕ 'ਤੇ ਕੰਮ 'ਤੇ ਜਾ ਰਿਹਾ ਸੀ ਅਵਾਰਾ ਪਸ਼ੂਆਂ ਨੂੰ ਬਚਾਉਣ ਦੇ ਚੱਕਰ ਵਿਚ ਇਕ ਟਰਾਲੇ ਦੀ ਲਪੇਟ 'ਚ ਆ ਗਿਆ। ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਟਰਾਲਾ ਚਾਲਕ ਟਰਾਲਾ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ, ਉਥੇ ਹੀ ਪੁਲਸ ਨੇ ਟਰਾਲਾ ਕਬਜ਼ੇ ਵਿਚ ਲੈ ਕੇ ਚਾਲਕ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।