by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਦਿੱਗਜ ਆਗੂਆਂ ਨੇ ਧਾਰਮਿਕ ਸਥਾਨਾਂ ਦਾ ਰੁਖ ਕਰ ਲਿਆ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਹਨ। ਉਹ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਅਤੇ ਸੰਗਰੂਰ ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹਨ।
ਸ੍ਰੀ ਚਮਕੌਰ ਸਾਹਿਬ ਵਿੱਚ ਸੀਐਮ ਨੂੰ ਸਖ਼ਤ ਟੱਕਰ ਮਿਲਣ ਦੀ ਹੈ ਉਮੀਦ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਰਾਖਵੀਂ ਸੀਟ ਤੋਂ ਤੀਜੀ ਵਾਰ ਚੋਣ ਮੈਦਾਨ ਵਿੱਚ ਹਨ। ਚਮਕੌਰ ਸਾਹਿਬ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ‘ਆਪ’ ਦੇ ਉਮੀਦਵਾਰ ਡਾ: ਚਰਨਜੀਤ ਸਿੰਘ ਚੰਨੀ ਵਿਚਾਲੇ ਸਿੱਧਾ ਮੁਕਾਬਲਾ ਮੰਨਿਆ ਜਾ ਰਿਹਾ ਹੈ।