by jaskamal
ਨਿਊਜ਼ ਡੈਸਕ : ਉੱਤਰ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ ਹੋਈ ਹੈ। ਪਾਰਟੀ ਨੇ ਉਤਰਾਖੰਡ, ਮਨੀਪੁਰ ਤੇ ਗੋਆ 'ਚ ਵੀ ਜਿੱਤ ਹਾਸਲ ਕੀਤੀ ਹੈ। ਇਸ ਦੇ ਚਲਦਿਆਂ ਭਾਜਪਾ ਹੈੱਡਕੁਆਰਟਰ ਪਹੁੰਚ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਭਾਰਤ ਦੇ ਲੋਕਤੰਤਰ ਦਾ ਤਿਉਹਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਚੋਣਾਂ 'ਚ ਭਾਗ ਲੈਣ ਵਾਲੇ ਸਾਰੇ ਵੋਟਰਾਂ ਨੂੰ ਵਧਾਈ ਦਿੱਤੀ।
ਇਸ ਤੋਂ ਪਹਿਲਾਂ ਭਾਜਪਾ ਹੈੱਡਕੁਆਰਟਰ 'ਤੇ ਪ੍ਰਧਾਨ ਮੰਤਰੀ ਮੋਦੀ ਅਤੇ ਵਰਕਰਾਂ ਦਾ ਸਵਾਗਤ ਕਰਦੇ ਹੋਏ ਭਾਜਪਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਨੇ ਕਿਹਾ, 'ਅੱਜ ਚੋਣਾਂ ਦੇ ਨਤੀਜੇ ਜੋ ਇਕਪਾਸੜ ਤੌਰ 'ਤੇ ਭਾਜਪਾ ਦੇ ਹੱਕ 'ਚ ਆਏ ਹਨ, ਤੁਸੀਂ ਸਾਰੇ ਇੰਨੀ ਵੱਡੀ ਗਿਣਤੀ 'ਚ ਆਏ ਹੋ। ਇਸ ਦੇ ਜਿੱਤ ਮਾਰਚ ਦਾ। ਕਰੋੜਾਂ ਭਾਜਪਾ ਵਰਕਰਾਂ ਦੀ ਤਰਫੋਂ ਮੈਂ ਪ੍ਰਧਾਨ ਮੰਤਰੀ ਦਾ ਸੁਆਗਤ ਕਰਦਾ ਹਾਂ ਅਤੇ ਵਧਾਈ ਦਿੰਦਾ ਹਾਂ।