by jaskamal
ਨਿਊਜ਼ ਦੇਸ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੀ ਦਾਣਾ ਮੰਡੀ 'ਚ ਦੇਰ ਰਾਤ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕੇਵਲ ਚੰਦ ਨੇ ਦੱਸਿਆ ਕਿ ਉਸ ਦੇ ਛੋਟੇ ਭਰਾ ਮੁਕੇਸ਼ ਕੁਮਾਰ ਨੇ 11 ਸਾਲ ਪਹਿਲਾਂ ਅਦਾਲਤ ਵਿੱਚ ਵਿਆਹ ਕਰਵਾਇਆ ਸੀ ਤੇ ਉਸ ਦਾ ਅੱਠ ਸਾਲ ਦਾ ਲੜਕਾ ਵੀ ਹੈ।
ਉਸ ਦਾ ਸਹੁਰਾ ਪਰਿਵਾਰ ਉਸ ਨੂੰ ਪਰੇਸ਼ਾਨ ਕਰਦਾ ਸੀ ਅਤੇ ਕੁੜੀ ਦਾ ਭਰਾ ਉਸ ਨੂੰ ਧਮਕੀਆਂ ਦਿੰਦਾ ਰਹਿੰਦਾ ਸੀ। ਲ਼ੜਕੀ ਕਈ ਵਾਰ ਆਪਣੇ ਪੇਕੇ ਚਲੀ ਜਾਂਦੀ ਸੀ। ਉਨ੍ਹਾਂ ਨੇ ਕਈ ਵਾਰ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਉਸ ਨੂੰ ਸਮਝਾਉਣ ਦੀ ਗੱਲ ਕਹੀ। ਪਰ ਰਾਤ ਨੂੰ ਮੁਕੇਸ਼ ਕੁਮਾਰ ਨੂੰ ਕਿਸੇ ਨੇ ਗੋਲ਼ੀ ਮਾਰ ਦਿੱਤੀ।
ਪੁਲਿਸ ਦਾ ਕਹਿਣਾ ਹੈ ਕਿ ਰਾਤ ਉਨ੍ਹਾਂ ਨੂੰ ਦਾਣਾ ਮੰਡੀ ਵਿਚੋਂ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।