by jaskamal
ਨਿਊਜ਼ ਡੈਸਕ : ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਤਿੰਨ ਦਿਨ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਸਵੇਰੇ 10 ਵਜੇ ਸੰਸਦੀ ਰਣਨੀਤੀ ਗਰੁੱਪ-ਪੀਐਸਜੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸੋਨੀਆ ਗਾਂਧੀ ਦੀ ਨਿੱਜੀ ਰਿਹਾਇਸ਼ 10 ਜਨਪਥ 'ਤੇ ਹੋਵੇਗੀ।
ਸੂਤਰਾਂ ਮੁਤਾਬਕ ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਸਤੰਬਰ 'ਚ ਕਾਂਗਰਸ 'ਚ ਅੰਦਰੂਨੀ ਚੋਣ ਦਾ ਐਲਾਨ ਕੀਤਾ ਜਾ ਸਕਦਾ ਹੈ। ਵੀਰਵਾਰ ਨੂੰ ਆਏ ਚੋਣ ਨਤੀਜਿਆਂ 'ਚ ਕਾਂਗਰਸ ਪੰਜ ਸੂਬਿਆਂ 'ਚੋਂ ਇਕ ਵੀ ਜਿੱਤ ਨਹੀਂ ਸਕੀ। ਪੰਜਾਬ 'ਚ ਜਿੱਥੇ ਕਾਂਗਰਸ ਦੀ ਸਰਕਾਰ ਸੀ, ਉੱਥੇ ਹੀ ਸੱਤਾ 'ਤੇ ਕਾਬਜ਼ ਸੀ.ਐਮ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਚੋਣ ਹਾਰ ਗਏ। ਕਾਂਗਰਸ ਨੂੰ ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਵਾਪਸੀ ਦੀ ਉਮੀਦ ਸੀ, ਪਰ ਇਹ ਉਮੀਦਾਂ 'ਤੇ ਪਾਣੀ ਫਿਰ ਗਿਆ।