by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ 'ਚ ਜਾਇਦਾਦ ਦੇ ਲਾਲਚ ਵਿਚ ਇਕ ਮਾਂ ਦੇ ਘਰ ਨੂੰ ਅੱਗ ਲੱਗਾ ਕੇ ਸਾੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੇ ਸਬੰਧ 'ਚ ਕੰਟੋਨਮੈਂਟ ਪੁਲਿਸ ਨੇ ਗਲੀ ਈਦਗਾਹ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਮਾਂ ਕਮਲੇਸ਼ ਰਾਈ ਨੇ ਦੱਸਿਆ ਕਿ ਉਸ ਦਾ ਛੋਟਾ ਮੁੰਡਾ ਉਕਤ ਮੁਲਜ਼ਮ ਰਾਕੇਸ਼ ਕੁਮਾਰ ਮਕਾਨ ਦੀ ਉਪਰਲੀ ਮੰਜ਼ਿਲ 'ਤੇ ਰਹਿੰਦਾ ਹੈ, ਜੋ ਉਸ 'ਤੇ ਆਪਣੇ ਹਿੱਸੇ ਦਾ ਮਕਾਨ ਵੇਚਣ ਲਈ ਦਬਾਅ ਪਾ ਰਿਹਾ ਸੀ। ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਦੀ ਗੈਰ-ਹਾਜ਼ਰੀ ਵਿਚ ਉਸ ਦੇ ਕਮਰੇ ਵਿਚ ਪਿਆ ਸਾਰਾ ਸਮਾਨ ਸਾੜ ਕੇ ਸੁਆਹ ਕਰ ਦਿੱਤਾ ਅਤੇ ਫ਼ਰਾਰ ਹੋ ਗਿਆ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।